Bhagat Namdev Birthday Celebrate on 24th November
ਬਾਬਾ ਨਾਮਦੇਵ ਸੇਵਕ ਸੁਸਾਇਟੀ (ਰਜਿ:) ਸ਼ਿਵਪੁਰੀ ਲੁਧਿਆਣਾ ਵੱਲੋਂ ਭਗਤ ਨਾਮਦੇਵ ਜੀ ਦਾ ਪ੍ਰਗਟ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਬਾਬਾ ਨਾਮਦੇਵ ਭਵਨ ਸ਼ਿਵਪੁਰੀ ਵਿਖੇ ਮਨਾਇਆ ਗਿਆ।ਸਵੇਰੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਾ ਪ੍ਰਵਾਹ ਚੱਲਿਆ ਜਿਸ ਵਿਚ ਭਾਰੀ ਗਿਣਤੀ ਵਿਚ ਇਲਾਕੇ ਦੀਆ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸਵੇਰੇ 9 ਵਜੇ ਤੋਂ 3 ਵਜੇ ਤੱਕ ਚੱਲੇ ਕੀਰਤਨ ਅਤੇ ਕਥਾ ਦਰਬਾਰ ਵਿਚ ਭਾਈ ਰਣਜੀਤ ਸਿੰਘ ਜੀ, ਬਾਬਾ ਘੁੱਲਾ ਸਿੰਘ ਜੀ, ਬਾਲ ਰਾਗੀ ਸਿਮਰਤ ਕੌਰ ਨੇ ਮਨਮੋਹਕ ਕੀਰਤਨ ਕੀਤਾ। ਇਸ ਉਪਰੰਤ ਭਾਈ ਗੁਰਪ੍ਰੀਤ ਸਿੰਘ ਨਿਸ਼ਕਾਮ ਕੀਰਤਨੀ ਜੱਥਾ ਸਮਰੋਏ ਵਾਲਿਆਂ ਨੇ ਬਾਬਾ ਨਾਮਦੇਵ ਜੀ ਦੀਆਂ ਸਿਖਿਆਵਾਂ ਨਾਲ ਵਿਆਖਿਆ ਕਰਦਿਆਂ ਹੋਇਆਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸਭਾ ਦੇ ਪ੍ਰਧਾਨ ਸ. ਬਲਵੀਰ ਸਿੰਘ ਵੱਲੋਂ ਇਸ ਮੌਕੇ ਆਏ ਮਹਿਮਾਨਾਂ ਅਤੇ ਪੰਜਾਬ ਭਰ ਤੋਂ ਆਏ ਨੁਮਾਇੰਦਿਆਂ ਨੂੰ ਯਾਦ ਨਿਸ਼ਾਨੀਆਂ ਭੇਟ ਕੀਤੀਆਂ। ਅੰਤ ਤੇ ਸਭਾ ਦੇ ਸਕੱਤਰ ਦਵਿੰਦਰ ਸਿੰਘ ਸੇਖਾ ਨੇ ਆਈਆਂ ਹੋਈਆਂ ਸੰਗਤਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ|
ਤਸਵੀਰਾਂ ਦੇਖੋ
To see photos click here
No comments:
Post a Comment