Mar 3, 2022

29ਵੇਂ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ

  ਲੁਧਿਆਣਾ-     - ਬਾਬਾ ਨਾਮਦੇਵ ਸੇਵਕ ਸੁਸਾਇਟੀ (ਰਜਿ:) ਸ਼ਿਵਪੁਰੀ ਲੁਧਿਆਣਾ ਵਲੋ 29ਵੇਂ  ਕੀਰਤਨ ਦਰਬਾਰ  ਦਾ ਆਯੋਜਨ ਕੀਤਾ ਗਿਆ। ਸੁਸਾਇਟੀ ਵਲੋਂ ਬਹੁਤ ਹੀ ਖੁਬਸੂਰਤ ਢੰਗ ਨਾਲ ਸਜਾਏ ਪੰਡਾਲ ਵਿਚ ਸੰਗਤਾਂ ਦੀ ਭਾਰੀ ਭੀੜ ਸੀ।ਸਵੇਰੇ 9 ਵਜੇ ਤੋਂ 3 ਵਜੇ ਤਕ ਚਲੇ ਕੀਰਤਨ ਦਰਬਾਰ ਵਿਚ ਪੰਥ ਪ੍ਰਸਿਧ ਕੀਰਤਨੀ ਜਥੇ ਭਾਈ ਸਿਮਰਜੀਤ ਸਿੰਘ ਜੀ, ਭਾਈ ਅਮਰਜੀਤ ਸਿੰਘ ਲੁਧਿਆਣਾ ਵਾਲੇ, ਭਾਈ ਗੁਰਚਰਨ ਸਿੰਘ ਰਸੀਆ ਅਤੇ ਭਾਈ ਚਰਨਜੀਤ ਸਿੰਘ ਮਲੋਟ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਨੀ ਨਾਲ ਜੋੜਿਆ।ਸਭਾ ਦੇ ਪ੍ਰਧਾਨ ਵਿਕਰਮਜੀਤ ਸਿੰਘ ਰਖਰਾ ਨੇ ਇਸ ਮੌਕੇ ਆਏ ਮਹਿਮਾਨਾਂ ਅਤੇ ਪੰਜਾਬ ਭਰ ਤੋਂ ਆਏ ਨੁਮਾਇੰਦਿਆਂ ਨੂੰ ਯਾਦ ਨਿਸ਼ਾਨੀਆਂ ਭੇਟ ਕੀਤੀਆਂ। ਅੰਤ ਤੇ ਸਭਾ ਦੇ ਜਨ. ਸਕਤਰ ਅਵਤਾਰ ਸਿੰਘ ਕੰਬੋਜ ਨੇ ਆਈਆਂ ਹੋਈਆਂ ਸੰਗਤਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਗਜੀਤ ਸਿੰਘ ਜੁਰਮ ਨੇ ਨਿਭਾਈ  ਗੁਰੂ ਕਾ ਲੰਗਰ ਅਤੁਟ ਵਰਤਿਆ।

ਪਹਿਲੇ ਦਿਨ ਦੀ ਵੀਡੀੳ


ਆਖਰੀ ਦਿਨ ਦੀ ਵੀਡੀਉ



No comments:

Post a Comment